Saturday, May 31, 2025

ਵਿਕਸਿਤ ਕਿਸਾਨ ਸੰਕਲਪ ਅਭਿਆਨ ਤਹਿਤ ਕਿਸਾਨ ਸਿਖਲਾਈ ਪ੍ਰੋਗਰਾਮ ਆਯੋਜਿਤ

ਵਿਕਸਿਤ ਕਿਸਾਨ ਸੰਕਲਪ ਅਭਿਆਨ ਤਹਿਤ ਕੇਵੀਕੇ ਫਾਜ਼ਿਲਕਾ, ਆਈ ਸੀ ਏ ਆਰ ਸੀਫੈਟ ਅਬੋਹਰ ਵੱਲੋਂ ਜਾਗਰੂਕਤਾ ਮੁਹਿੰਮ ਆਯੋਜਿਤ


ਫਾਜ਼ਿਲਕਾ, 31 ਮਈ 2025 – ਵਿਕਸਿਤ ਕਿਸਾਨ ਸੰਕਲਪ ਅਭਿਆਨ ਦੇ ਤਹਿਤ, ਕਿਸਾਨ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ ਅਤੇ ਆਈ ਸੀ ਏ ਆਰ ਸੀਫੈਟ ਅਬੋਹਰ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖਰੀਫ਼ ਫਸਲਾਂ ਦੇ ਪ੍ਰਬੰਧਨ, ਵਰਮੀ ਕੰਪੋਸਟਿੰਗ ਅਤੇ ਸਰਕਾਰੀ ਯੋਜਨਾਵਾਂ ਸੰਬੰਧੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ।

ਇਹ ਟੀਮ, ਜਿਸ ਵਿੱਚ ਵਿਗਿਆਨੀ ਅਤੇ ਵਿਸਥਾਰ ਕਰਮਚਾਰੀ ਸ਼ਾਮਲ ਸਨ, ਨੇ ਕੱਲਰ ਖੇੜਾ, ਧਰੰਗਵਾਲਾ, ਢਿੰਗਾਵਾਲੀ ਅਤੇ ਮੌਜਗੜ੍ਹ ਪਿੰਡਾਂ ਵਿੱਚ ਕਿਸਾਨਾਂ ਨਾਲ ਸੰਵਾਦ ਕੀਤਾ। ਟੀਮ ਨੇ ਸਮੇਂ ਸਿਰ ਵਾਢੀ, ਉੱਚ ਉਪਜ ਵਾਲੀਆਂ ਅਤੇ ਕੀਟ-ਰੋਧੀ ਕਿਸਮਾਂ ਦੀ ਚੋਣ, ਕੀਟ ਪ੍ਰਬੰਧਨ ਤਕਨੀਕਾਂ ਅਤੇ ਧਾਨ, ਕਪਾਹ ਅਤੇ ਮੂੰਗ ਵਰਗੀਆਂ ਖਰੀਫ਼ ਫਸਲਾਂ ਲਈ ਸੰਤੁਲਿਤ ਪੋਸ਼ਣ ਪ੍ਰਬੰਧਨ ਬਾਰੇ ਵਿਅਵਹਾਰਿਕ ਜਾਣਕਾਰੀ ਸਾਂਝੀ ਕੀਤੀ।


ਵਰਮੀ ਕੰਪੋਸਟਿੰਗ ਨੂੰ ਜੈਵਿਕ ਖੇਤੀ ਦੀ ਇੱਕ ਟਿਕਾਊ ਤਕਨੀਕ ਵਜੋਂ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ ਗਿਆ। ਟੀਮ ਨੇ ਦੱਸਿਆ ਕਿ ਕਿਵੇਂ ਜੈਵਿਕ ਬੁਰਾਦੇ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਖਾਦ ਵਿੱਚ ਬਦਲ ਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ ਅਤੇ ਖੇਤੀ ਦੀ ਲਾਗਤ ਘਟਾਈ ਜਾ ਸਕਦੀ ਹੈ। ਕਿਸਾਨਾਂ ਨੂੰ ਇਸ ਤਰੀਕੇ ਨੂੰ ਅਪਣਾਉਣ ਲਈ ਸਥਾਨਕ ਸਫਲ ਮਿਸਾਲਾਂ ਅਤੇ ਲਾਈਵ ਡੈਮੋ ਰਾਹੀਂ ਪ੍ਰੇਰਿਤ ਕੀਤਾ ਗਿਆ।


ਇਸ ਤੋਂ ਇਲਾਵਾ, ਟੀਮ ਨੇ ਕਿਸਾਨਾਂ ਨੂੰ ਪੀਐਮ-ਕਿਸਾਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ , ਮਿੱਟੀ ਸਿਹਤ ਕਾਰਡ ਯੋਜਨਾ, ਈ-ਨਾਮ ਅਤੇ ਖੇਤੀਬਾੜੀ ਕਰਜ਼ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ। ਪੰਜ਼ੀਕਰਨ ਅਤੇ ਦਸਤਾਵੇਜ਼ੀ ਕਾਰਵਾਈ ਬਾਰੇ ਸਮਝਾ ਕੇ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਮਾਰਗਦਰਸ਼ਨ ਦਿੱਤਾ ਗਿਆ।


ਇਸ ਜਾਗਰੂਕਤਾ ਮੁਹਿੰਮ ਵਿੱਚ ਕਿਸਾਨਾਂ ਨੇ ਜੋਸ਼ ਨਾਲ ਭਾਗ ਲਿਆ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਅਤੇ ਔਰਤਾਂ ਨੇ ਉੱਨਤ ਤਕਨੀਕਾਂ ਅਪਣਾਉਣ ਵਿੱਚ ਖਾਸ ਰੁਚੀ ਦਿਖਾਈ।


ਕੇਵੀਕੇ ਫਾਜ਼ਿਲਕਾ ਦੇ ਸੀਨੀਅਰ ਵਿਗਿਆਨੀ ਅਤੇ ਮੁਖੀ ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਕਿਹਾ, “ਸਾਡਾ ਮੁੱਖ ਉਦੇਸ਼ ਕਿਸਾਨਾਂ ਨੂੰ ਗਿਆਨ ਨਾਲ ਸਸ਼ਕਤ ਕਰਨਾ ਅਤੇ ਉਨ੍ਹਾਂ ਨੂੰ ਐਸੀਆਂ ਯੋਜਨਾਵਾਂ ਨਾਲ ਜੋੜਨਾ ਹੈ ਜੋ ਉਨ੍ਹਾਂ ਦੀ ਖੇਤੀ ਨੂੰ ਲਾਭਕਾਰੀ ਅਤੇ ਟਿਕਾਊ ਬਣਾ ਸਕਣ। ਐਸੇ ਸੰਪਰਕ ਕਾਰਜਕ੍ਰਮ ਕਿਸਾਨੀ ਵਿਕਾਸ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹਨ।”



---



Friday, May 30, 2025

ਖੇਤੀਬਾੜੀ ਵਿਭਾਗ ਨੇ ਲਾਇਆ ਕਿਸਾਨ ਮੇਲਾ

 ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ

ਫਾਜ਼ਿਲਕਾ 30 ਮਈ -


ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ, ਡਰੀਮ ਵਿਲਾ ਪੈਲੇਸ ਜਲਾਲਾਬਾਦ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਨੇ ਸ਼ਿਰਕਤ ਕੀਤੀ!

ਕੈਂਪ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸਮੂਹ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਵੱਖ ਵੱਖ ਖੇਤੀ ਮਾਹਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖੇਤੀ ਕਰਨ। ਉਨ੍ਹਾਂ ਕਿਹਾ ਕਿ ਸਾਨੂੰ  ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਵੱਖ ਵੱਖ ਫ਼ਸਲਾਂ ਅਪਣਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਤੇ ਪਾਣੀ ਦੀ ਖਪਤ ਬਹੁਤ ਘੱਟ ਹੋਵੇ।  ਉਹਨਾਂ ਕਿਹਾ ਕਿ ਹਲਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਉਲੀਕਿਆ ਗਿਆ ਹੈ ਜੋ ਕਿ ਜਲਦੀ ਹੀ ਹਲਕੇ ਵਿੱਚ ਬਣਨ ਜਾ ਰਿਹਾ ਹੈ ਜਿਸ ਦੇ ਬਣਨ ਨਾਲ ਹਲਕੇ ਦੇ ਸੇਮ ਨਾਲ ਪ੍ਰਭਾਵਿਤ ਜਮੀਨਾਂ ਤੂੰ ਸੇਮ ਦਾ ਖਾਤਮਾ ਹੋ ਜਾਵੇਗਾ!

 ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਨੇ ਮਾਣਯੋਗ ਮੁੱਖ ਮਹਿਮਾਨ ਜੀ ਨੂੰ ਜੀ ਆਖਦਿਆਂ ਕਹਿੰਦਿਆਂ ਸਮੂਹ ਕਿਸਾਨਾਂ ਦਾ ਇਸ ਕੈਂਪ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ! ਉਹਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਬਾਰੇ ਤਕਨੀਕੀ ਜਾਣਕਾਰੀ ਹਾਜ਼ਰ ਕਿਸਾਨਾਂ ਨੂੰ ਦਿੱਤੀ!

 ਇਸ ਤੋਂ ਪਹਿਲਾਂ ਡਾ. ਜਗਦੀਸ਼ ਅਰੋੜਾ ਫਾਰਮ ਸਲਾਹਕਾਰ ਕੇਂਦਰ ਅਬੋਹਰ ਵੱਲੋਂ ਝੋਨੇ ਅਤੇ ਨਰਮੇ ਦੀ ਫਸਲ ਦੀ ਬਿਜਾਈ ਤੋਂ ਲੈ ਕੇ ਪੱਕਣ ਤੱਕ ਸਾਂਭ ਸੰਭਾਲ, ਖਾਦਾਂ, ਕੀਟ ਨਾਸ਼ਕ ਦਵਾਈਆਂ ਅਤੇ ਫਸਲਾਂ ਨੂੰ ਲੱਗਣ ਵਾਲੀਆਂ ਵੱਖ-ਵੱਖ ਬਿਮਾਰੀਆਂ ਤੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਖੇਤੀਬਾੜੀ ਜਹਿਰਾਂ ਦੀ ਸੁਚੱਜੀ ਵਰਤੋ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ! ਖੇਤਰੀ ਖੋਜ ਕੇਂਦਰ ਅਬੋਹਰ ਦੇ ਸਾਇੰਸਦਾਨ ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੀ ਸਾਂਭ ਸੰਭਾਲ ਕਰਨ ਦੇ ਨਾਲ ਨਾਲ ਸਮੇਂ ਸਿਰ ਖਾਦਾਂ ਅਤੇ ਦਵਾਈਆਂ ਸੁਚੱਜੀ ਵਰਤੋ ਕਰਨ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ! ਵੈਟਨਰੀ ਅਫਸਰ ਡਾ. ਅਮਰਜੀਤ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ! ਮੱਛੀ ਪਾਲਣ ਅਫਸਰ ਮੈਡਮ ਕੋਕਮ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਲਾਉਣ ਲਈ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਬਾਰੇ ਅਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ! ਖੇਤੀਬਾੜੀ ਵਿਭਾਗ ਤੋਂ ਬੀਟੀਐਮ ਡਾ. ਰਾਜਦਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਢੰਗ ਸਾਂਭ ਸੰਭਾਲ ਦਵਾਈਆਂ ਅਤੇ ਖਾਦਾਂ ਦੀ ਸੁਚੱਜੀ ਵਰਤੋ ਬਾਰੇ ਜਾਣਕਾਰੀ ਸਾਂਝੀ ਕੀਤੀ!

 ਇੰਜੀਨੀਅਰ ਰਜਿੰਦਰ ਕੁਮਾਰ ਵੱਲੋਂ ਆਧੁਨਿਕ ਖੇਤੀਬਾੜੀ ਸੰਦਾ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ!

 ਖੇਤੀਬਾੜੀ ਵਿਕਾਸ ਅਫਸਰ ਰਜਿੰਦਰ ਕੁਮਾਰ ਵਰਮਾ ਨੇ ਮੰਚ ਸੰਚਾਲਨ ਦੀ ਭੂਮਿਕਾ ਅਦਾ ਕਰਦਿਆਂ ਕਿਸਾਨ ਸਿਖਲਾਈ ਕੈਂਪ ਵਿਚ ਆਏ ਸੀਨੀਅਰ ਅਧਿਕਾਰੀਆਂ, ਪੀ.ਏ.ਯੂ ਦੀ ਸਮੁੱਚੀ ਟੀਮ, ਕਿਸਾਨਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਆਏ ਅਫ਼ਸਰ ਸਹਿਬਾਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜਰ ਹੈ!

  ਕਿਸਾਨ ਸਿਖਲਾਈ ਕੈਂਪ ਵਿਚ ਖੇਤੀਬਾੜੀ ਅਫਸਰ ਹੈੱਡਕੁਆਟਰ ਡਾ. ਮਮਤਾ ਲੂਨਾ, ਬਲਾਕ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਸ਼ਿਸ਼ਪਾਲ ਗੋਦਾਰਾ, ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਮੈਡਮ ਰਾਧਾ ਤੋਂ ਇਲਾਵਾ ਖੇਤੀ ਵਿਭਾਗ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਵੱਖ ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ ਜਿਨ੍ਹਾਂ ਨੂੰ ਕਿਸਾਨਾਂ ਨੇ ਬੜੀ ਤੀਬਰਤਾ ਨਾਲ ਵੇਖਿਆ।

Tuesday, May 27, 2025

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੂਰੀ ਜਾਣਕਾਰੀ।

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਲਈ ਚਲਾਈ ਜਾਗਰੂਕਤਾ ਮੁਹਿੰਮ

ਫਾਜ਼ਿਲਕਾ, 27 ਮਈ


ਮੁੱਖ ਖੇਤਬਾੜੀ ਅਫ਼ਸਰ ਡਾ ਰਾਜਿੰਦਰ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਉੱਪਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਦੇ ਸਹਿਯੋਗ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫ਼ਾਜ਼ਿਲਕਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ DSR  ਦੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਪੱਧਰ ਉੱਪਰ ਕੈਂਪ ਲਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀਟੀਐਮ ਰਾਜਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ । ਸਿੱਧੀ ਬਿਜਾਈ ਲਈ ਢੁਕਵਾਂ ਸਮਾਂ ਜੂਨ ਦਾ ਪਹਿਲਾ ਪੰਦਰਵਾੜਾ ਹੈ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਲਈ ਢੁਕਵਾਂ ਸਮਾਂ ਜੂਨ ਦਾ ਦੂਜਾ ਪੰਦਰਵਾੜਾ ਹੈ। ਬਿਜਾਈ ਤੋਂ ਪਹਿਲਾਂ ਬੀਜ ਨੂੰ ਸਪਰਿੰਟ ਦਵਾਈ ਤਿੰਨ ਗ੍ਰਾਮ ਪ੍ਰਤੀ ਕਿੱਲੋ ਦੇ ਦੇ ਹਿਸਾਬ ਨਾਲ ਲਾ ਕੇ ਬੀਜ ਦੀ ਸੋਧ ਕਰ ਲਈ ਜਾਵੇ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਬਿਜਾਈ ਲਈ ਵਰਤਿਆ ਜਾਵੇ। ਬਿਜਾਈ ਤੋਂ ਪਹਿਲਾਂ ਖੇਤ ਨੂੰ ਚੰਗੀ ਤਰ੍ਹਾਂ ਵਾਹ ਕੇ ਲੇਜ਼ਰ ਲੈਵਲ ਕਰ ਲਿਆ ਜਾਵੇ। ਖੇਤ  ਵਹੁਣ ਸਮੇਂ ਜਿੰਕ ਸਲਫੇਟ 33% 6 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਇਆ ਜਾਵੇ। ਫਾਸਫੋਰਸ ਵਾਲੀ ਖਾਦ ਮਿੱਟੀ ਪਰਖ ਦੇ ਅਧਾਰ ਤੇ ਹੀ ਪਾਈ ਜਾਵੇ। ਸੁੱਕੇ ਖੇਤ ਵਿੱਚ ਸਿੱਧੀ ਬਜਾਈ ਤੋਂ ਬਾਅਦ ਖੇਤ ਨੂੰ ਤੁਰੰਤ ਪਾਣੀ ਲਾਇਆ ਜਾਵੇ ਅਤੇ ਵੱਤਰ ਆਉਣ ਉੱਪਰ ਪੈਡੀਮੈਥਾਲੀਨ ਇਕ ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇ ਕੀਤੀ ਜਾਵੇ। ਜਦ ਤੱਕ ਬੀਜ ਉੱਗ ਨਹੀਂ ਜਾਂਦਾ ਤਦ ਤੱਕ ਦੋ ਤੋਂ ਤਿੰਨ ਦਿਨ ਦੇ ਵਕਫੇ ਤੇ ਪਾਣੀ ਲਾਏ ਜਾਣ ਅਤੇ ਬੀਜ ਉਗ ਜਾਣ ਤੋਂ ਬਾਅਦ ਪੰਜ ਤੋਂ ਸੱਤ ਦਿਨਾਂ ਦੇ ਵਕਫੇ ਤੇ ਖੇਤ ਦੀ ਮਿੱਟੀ ਦੇ ਅਨੁਸਾਰ ਪਾਣੀ ਲਾਏ ਜਾਣ। ਤਰਵੱਤਰ ਖੇਤ ਵਿੱਚ ਬਜਾਈ ਤੋਂ ਬਾਅਦ ਤੁਰੰਤ   ਪੈਂਡਿਮੈਥਾਲੀਨ ਦਾ ਸਪਰੇ ਕੀਤਾ ਜਾਵੇ ਅਤੇ ਪਹਿਲਾ ਪਾਣੀ 21 ਦਿਨ ਬਾਅਦ ਲਾਇਆ ਜਾਵੇ । ਪਰਮਲ ਝੋਨੇ ਨੂੰ 130 ਕਿਲੋ ਯੂਰੀਆ 3 ਬਰਾਬਰ ਕਿਸ਼ਤਾਂ ਵਿੱਚ ਚੌਥੇ ਹਫਤੇ ਛੇਵੇਂ ਹਫਤੇ ਅਤੇ ਨੌਵੇਂ ਹਫਤੇ ਪਾਈ ਜਾਵੇ। ਬਾਸਮਤੀ ਦੀ ਸਿੱਧੀ ਬਜਾਈ ਦੀ ਫਸਲ ਨੂੰ 54 ਕਿਲੋ ਯੂਰੀਆ ਬਿਜਾਈ ਤੋਂ ਤੀਜੇ ਹਫਤੇ ਛੇਵੇਂ ਹਫਤੇ ਅਤੇ ਨੌਵੇਂ ਹਫਤੇ ਪਾਈ ਜਾਵੇ। ਜੇਕਰ ਫਸਲ ਵਿੱਚ ਲੋਹੇ ਦੀ ਘਾਟ ਨਜ਼ਰ ਆਵੇ ਤਾਂ ਫੈਰਸ ਸਲਫੇਟ ਦੇ ਤਿੰਨ ਛੜਕਾ ਹਫਤੇ ਹਫਤੇ ਦੇ ਵਕਫੇ ਤੇ ਕਰਨੇ ਚਾਹੀਦੇ ਹਨ।

ਆਹ ਕੰਮ ਕਰਲੋ, ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ, ਖੇਤੀ ਮੰਤਰੀ ਦਾ ਐਲਾਣ

 ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਸਿੰਘ ਖੁੱਡੀਆਂ

ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਰਾਸ਼ੀ

ਕੈਬਨਿਟ ਮੰਤਰੀ ਨੇ ਖੁਦ ਖੇਤਾਂ ’ਚ ਪਹੁੰਚ ਕੇ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਮਈ


ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ  ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਲੰਬੀ ਹਲਕੇ ਦੇ ਪਿੰਡ ਕੱਖਾਂਵਾਲੀ ਵਿਖੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (DSR) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋ ਗਈ ਹੈ

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ Subsidy ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 30 ਜੂਨ2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।

ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ  ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਯੂਟਿਊਬ ਚੈਨਲ ਤੋਂ ਜਾਣਕਾਰੀ ਲੈ ਸਕਦੇ ਹਨ ਅਤੇ ਕਿਸਾਨ ਹੈਲਪ ਡੈਸਕ ਨੰਬਰ 98781-66287 ’ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਜੇ ਕੁਮਾਰ, ਪੀ.ਡੀ. ਆਤਮਾ ਡਾ. ਕਰਨਜੀਤ ਸਿੰਘ, ਏ.ਡੀ.ਓ. ਡਾ. ਸੁਖਚੈਨ ਸਿੰਘ, ਡਾ. ਗੁਰਜੀਤ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਜਸ਼ਨਪ੍ਰੀਤ ਸਿੰਘ, ਡਾ. ਅਮਨਪਾਲ ਸਿੰਘ, ਏ.ਈ.ਓ. ਡਾ. ਸਤਨਾਮ ਸਿੰਘ, ਸਰਪੰਚ ਸਿੱਖਾਵਾਲਾ ਹਰਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ, ਪ੍ਰਧਾਨ ਗੁਰਦੁਆਰਾ ਕਮੇਟੀ ਫਲੋਲ ਸਿੰਘ, ਹਰਬੰਸ ਰਾਮ, ਪ੍ਰਧਾਨ (ਬਲਾਕ) ਰਵਿੰਦਰ ਸਿੰਘ, ਸਰਪੰਚ ਕੱਖਾਂਵਾਲਾ ਧਿਆਨ ਸਿੰਗ, ਹਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Sunday, May 25, 2025

ਇਸ ਵਾਰ ਕਦੋਂ ਤੇ ਕਿੱਥੇ ਲੱਗੇਗਾ ਫਾਜ਼ਿਲਕਾ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ 26 ਮਈ


ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 30 ਮਈ 2025 ਨੂੰ ਸਵੇਰੇ 9:30 ਵਜੇ ਸਾਊਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਡ੍ਰੀਮ ਵਿਲਾ ਪੈਲਸ, ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲਾਬਾਦ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

Thursday, May 15, 2025

ਭਗਵੰਤ ਸਿੰਘ ਮਾਨ ਦੀ ਕਿਸਾਨਾਂ ਨੂੰ ਅਪੀਲ

ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

15 ਤੋਂ 20 ਫੀਸਦੀ ਪਾਣੀ ਦੀ ਬੱਚਤ ਦਾ ਟੀਚਾ, 1500 ਰੁਪਏ ਪ੍ਰਤੀ ਏਕੜ ਸਹਾਇਤਾ, ਲਾਹੇਵੰਦ ਤੇ ਟਿਕਾਊ ਖੇਤੀ ਨੂੰ ਵੱਡਾ ਹੁਲਾਰਾ

ਚੰਡੀਗੜ੍ਹ, 15 ਮਈ


ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਕਰਨ ਨੂੰ ਉਤਸ਼ਾਹਤ ਕੀਤਾ ਗਿਆ ਅਤੇ ਅੱਜ ਤੋਂ ਇਸ ਸਕੀਮ ਅਧੀਨ ਝੋਨੇ ਦੀ ਬਿਜਾਈ ਸ਼ੁਰੂ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਸ ਸਾਉਣੀ ਸੀਜ਼ਨ ਦੌਰਾਨ ਪੰਜ ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਹੈ।

ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਇਕ ਪਾਸੇ ਖੇਤੀਬਾੜੀ ਨੂੰ ਚਿਰਸਥਾਈ ਬਣਾਉਣ ਨੂੰ ਉਤਸ਼ਾਹਤ ਕਰੇਗੀ, ਦੂਜੇ ਪਾਸੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦਗਾਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2025-26 ਵਿੱਚ ਇਸ ਮੰਤਵ ਲਈ 40 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ 10 ਮਈ ਤੋਂ 30 ਜੂਨ 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਰਜਿਸਟਰ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਦੇ ਵਾਧੂ ਖ਼ਰਚੇ ਵੀ ਘਟਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਸੂਬੇ ਲਈ ਵੱਡਾ ਵਰਦਾਨ ਹੈ ਕਿਉਂਕਿ ਇਹ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਵਿੱਚ ਮਦਦਗਾਰ ਹੋਣ ਦੇ ਨਾਲ-ਨਾਲ ਪ੍ਰਤੀ ਏਕੜ ਤਕਰੀਬਨ 3500 ਰੁਪਏ ਦੀ ਮਜ਼ਦੂਰੀ ਦੀ ਵੀ ਬੱਚਤ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੱਗੇ ਆ ਕੇ ਇਸ ਸਕੀਮ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਉਹ ਸਹੀ ਤਰੀਕੇ ਨਾਲ ਧਰਤੀ ਮਾਂ ਪ੍ਰਤੀ ਆਪਣਾ ਫ਼ਰਜ਼ ਨਿਭਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਅਤੇ ਸੂਬੇ ਦਾ ਧਰਤੀ ਹੇਠਲਾ ਬੇਸ਼ਕੀਮਤੀ ਪਾਣੀ ਬਚਾਉਣ ਲਈ ਹਮੇਸ਼ਾ ਤੋਂ ਸੰਵੇਦਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਆਪਣੇ ਇਕੋ-ਇਕ ਉਪਲਬਧ ਕੁਦਰਤੀ ਸਰੋਤ ਧਰਤੀ ਤੇ ਪਾਣੀ ਦੀ ਅੰਨ੍ਹੇਵਾਹ ਵਰਤੋਂ ਕਰ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਕਿਉਂਕਿ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਢੁਕਵਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨਾ ਮਿਲਣ ਕਾਰਨ ਕਿਸਾਨ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

Wednesday, May 14, 2025

ਨਰਮਾ ਬੀਜਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 15 ਮਈ:


            ਖੇਤੀਬਾੜੀ ਮੰਤਰੀ ਪੰਜਾਬ ਅਤੇ ਡਾਇਰੈਕਟਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ Ground Water ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ Cotton Belt ਵਾਲੇ ਜ਼ਿਲ੍ਹਿਆਂ ਵਿੱਚ ਨਰਮੇ ਦੀ ਫਸਲ Cotton Crop  ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ Karanjit Singh Gill ਨੇ ਜ਼ਿਲ੍ਹੇ ਦੇ ਪਿੰਡ ਮੁਕਤਸਰ ਦਿਹਾਤੀ ਵਿਖੇ ਕਿਸਾਨ ਸ੍ਰੀ ਭਿੰਦਰ ਸਿੰਘ ਦੇ ਖੇਤ ਵਿਖੇ ਨਰਮੇਂ ਦੀ ਬਿਜਾਈ ਹੁੰਦਿਆਂ ਮੌਕੇ ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ BT Cotton Seed ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ Subsidy ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਸ ਮੌਕੇ ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ. ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓਸ਼੍ਰੀ ਜੋਬਨਦੀਪ ਸਿੰਘ ਏ.ਡੀ.ਓ. ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...