All about Agriculture, Horticulture and Animal Husbandry and Information about Govt schemes for Farmers
Friday, February 20, 2026
KVK Ropar ਵਿਖੇ Popular Tree Nursery Management ਕੋਰਸ
Thursday, February 19, 2026
ਕਣਕ ਦੀ ਫ਼ਸਲ ਨੂੰ ਵੱਧ ਤਾਪਮਾਨ ਤੋਂ ਕਿਵੇਂ ਬਚਾਇਆ ਜਾਵੇ
How can the wheat crop be protected from high temperatures?
ਹੁਸ਼ਿਆਰਪੁਰ, 19 ਫਰਵਰੀ :
ਪੰਜਾਬ ਵਿੱਚ ਹਾੜ੍ਹੀ Rabi ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ Wheat Crop 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁੱਕਵਾਂ ਸਮ੍ਹਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਵੱਧ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ Wheat is Sensitive to High Temperature at Grain Formation Stage ਹੈ। ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਵੱਧ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ। ਜਿਸਦੇ ਨਤੀਜੇ ਵਜੋਂ ਕਣਕ ਦੇ ਝਾੜ ਅਤੇ ਗੁਣਵੱਤਾ Quality and Yield of Wheat ਵਿੱਚ ਗਿਰਾਵਟ ਆਉਂਦੀ ਹੈ। ਵੱਧ ਤਾਪਮਾਨ High Temperature Effect in Wheat Crop ਕਾਰਨ ਹਲਕੀ ਤੋਂ ਦਰਮਿਆਨੀ ਜ਼ਮੀਨ ‘ਤੇ ਬੀਜੀ ਅਗੇਤੀ ਕਣਕ ਦੀ ਫ਼ਸਲ ਜਲਦੀ ਸਿੱਟੇ ਕੱਢ ਲੈਂਦੀ ਹੈ ਅਤੇ ਪੱਕ ਜਾਂਦੀ ਹੈ ਜਿਸ ਕਰਕੇ ਦਾਣੇ ਮਾੜੇ ਰਹਿ ਜਾਂਦੇ ਹਨ।
ਫਰਵਰੀ 2026 ਦੇ ਦੂਜੇ ਹਫ਼ਤੇ ਵਿੱਚ ਤਾਪਮਾਨ ਪਿਛਲੇ ਸਾਲ ਨਾਲੋਂ 2-4 ਡਿਗਰੀ ਸੈਟੀਂਗਰੇਡ ਜਿਆਦਾ High Temperature ਦੇਖਿਆ ਗਿਆ ਹੈ। ਮੌਜੂਦਾ ਹਾਲਤਾਂ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ PAU, ਬਾਹੋਵਾਲ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫ਼ਸਲ ਨੂੰ ਹਲਕਾ ਪਾਣੀ Light Irrigation to Wheat Crop ਲਗਾਇਆ ਜਾਵੇ। ਸਿੰਚਾਈ ਕਰਨ ਲੱਗਿਆਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ, ਤਾਂ ਜੋ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਜਿਹੜੀ ਕਣਕ ਅਜੇ ਗੋਭ ਵਾਲੇ ਪੱਤੇ ‘ਤੇ ਹੈ ਉਸ ਨੂੰ ਵੱਧ ਤਾਪਮਾਨ ਤੋਂ ਬਚਾਉਣ ਲਈ 2 ਫੀਸਦੀ ਪੋਟਾਸ਼ੀਅਮ ਨਾਈਟ੍ਰੇਟ Potassium Nitrate (13:0:45) (4 ਕਿੱਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰ ਸਕਦੇ ਹੋ। ਡਾ. ਬੌਂਸ ਨੇ ਕਿਹਾ ਕਿ ਇਹ ਘੋਲ 200 ਲਿਟਰ ਦਾ ਬਣਾਇਆ ਜਾਵੇ ਅਤੇ ਛਿੜਕਾਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ। ਫ਼ਸਲ ਨੂੰ ਹਲਕਾ ਪਾਣੀ ਲਗਾਉਣ ਅਤੇ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਛਿੜਕਾਅ ਕਰਨ ਨਾਲ ਵੱਧ ਤਾਪਮਾਨ ਦੇ ਮਾੜੇ ਪ੍ਰਭਾਵ ਤੋਂ ਕਾਫੀ ਹੱਦ ਤੱਕ ਬਚਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਗਰਮੀ ਰੁੱਤ ਦੀਆਂ Vegetable ਦੀ Seed Kit for Kitchen Garden ਕੀਤੀ ਜਾਰੀ
ਰੂਪਨਗਰ, 20 ਫਰਵਰੀ: ਜ਼ਿਲ੍ਹਾ ਰੂਪਨਗਰ Rupnagar ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਬਾਗਬਾਨੀ ਵਿਭਾਗ Horticulture Department ਦੁਆਰਾ ਤਿਆਰ ਕੀਤੀ ਗਰਮ ਰੁੱਤ ਦੀ ਸਬਜ਼ੀ ਬੀਜ ਮਿੰਨੀ ਕਿੱਟ Vegetable Seed Kit for Kitchen Garden ਜਾਰੀ ਕੀਤੀ ਗਈ।
ਅਬੋਹਰ ਦੀ Punjab Agro Juice Factory ਵਿੱਚ ਨਵੇਂ ਪ੍ਰੋਜੈਕਟਾਂ ਦਾ ਖੇਤੀਬਾੜੀ ਮੰਤਰੀ Gurmeet Singh Khuddian ਵੱਲੋਂ ਉਦਘਾਟਨ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ Agriculture Processing Units ਦਾ ਵਿਸਥਾਰ
•ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਿਰਯਾਤ ਸਮਰੱਥਾਵਾਂ Export Potential ਨੂੰ ਵਧਾਉਣ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਉੱਚ-ਪ੍ਰਭਾਵ ਵਾਲੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
• ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰਨ ਲਈ ਸਿਟਰਸ ਪ੍ਰੋਸੈਸਿੰਗ ਯੂਨਿਟ Citrus Processing Units ਦਾ ਕੀਤਾ ਆਧੁਨਿਕੀਕਰਨ
• ਮਿਰਚ ਪ੍ਰੋਸੈਸਿੰਗ ਯੂਨਿਟ Chili Processing Units ਦੀ ਸਮਰੱਥਾ ਚਾਰ ਗੁਣਾ ਵਧ ਕੇ 4 ਮੀਟਰਕ ਟਨ ਹੋਵੇਗੀ ਪ੍ਰਤੀ ਘੰਟਾ
• ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ High Teck Protected Cultivation Nursery ਨਾਲ ਸਾਲਾਨਾ ਬੀਜ ਉਤਪਾਦਨ ਸਮਰੱਥਾ 16 ਲੱਖ ਤੋਂ ਵਧਾ ਕੇ 40 ਲੱਖ ਬੂਟੇ (ਸੀਡਲਿੰਗਜ਼) ਹੋ ਜਾਵੇਗੀ
ਆਲਮਗੜ (ਫਾਜ਼ਿਲਕਾ), 19 ਫਰਵਰੀ:
ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ Agriculture Processing Sector ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ crop Diversification ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ Agriculture Processing Units ਵਿੱਚ ਵਿਆਪਕ ਵਿਸਥਾਰ ਕੀਤਾ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ Punjab Agri Export Corporation Limited (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ Chili Processing unit, Citrus Processing unit and Hitech Protected Cultivation Nursery ਸ਼ਾਮਲ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗੀਆਂ ਬਲਕਿ ਪੰਜਾਬ ਨੂੰ ਉੱਚ-ਮੁੱਲ ਵਾਲੇ ਪ੍ਰੋਸੈਸਡ ਭੋਜਨ ਉਤਪਾਦਾਂ High Valued Food pProducts ਲਈ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਵੀ ਸਥਾਪਿਤ ਕਰਨਗੀਆਂ।
ਇਸ ਖੇਤਰ ਦੇ ਮਿਰਚ ਉਤਪਾਦਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿੱਚ ਆਪਣੇ ਮੌਜੂਦਾ ਫਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਪਲਾਂਟ Fruit and Vegetable Processing Plant ਵਿੱਚ ਇੱਕ ਨਵੀਂ ਅਤਿ-ਆਧੁਨਿਕ ਮਿਰਚ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਮੀਟ੍ਰਿਕ ਟਨ ਪ੍ਰਤੀ ਘੰਟਾ ਦੀ ਵਿਆਪਕ ਸਮਰੱਥਾ ਦੇ ਨਾਲ, ਇਹ ਯੂਨਿਟ ਯੂਨਿਟ ਦੀ ਕੁੱਲ ਮਿਰਚ ਪ੍ਰੋਸੈਸਿੰਗ ਸਮਰੱਥਾ ਨੂੰ 1 ਮੀਟਰਕ ਟਨ ਪ੍ਰਤੀ ਘੰਟਾ ਤੋਂ ਵਧਾ ਕੇ 4 ਮੀਟਰਕ ਟਨ ਪ੍ਰਤੀ ਘੰਟਾ ਕਰ ਦੇਵੇਗੀ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਇਸ ਯੂਨਿਟ ਵਿੱਚ ਲਾਲ ਅਤੇ ਹਰੀਆਂ ਮਿਰਚਾਂ Red and Green Chili for Export ਦੋਵਾਂ ਨੂੰ ਖਾਸ ਤੌਰ 'ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ Chilli Paste for Export ਵਿੱਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ਵਿੱਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰ ਸੀਜ਼ਨ ਵਿੱਚ ਲਗਭਗ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਵਿੱਚ ਭਾਰੀ ਕਮੀ ਲਿਆਉਣ ਵਿੱਚ ਮਦਦ ਕਰੇਗੀ।
ਪੰਜਾਬ ਦੇ ਮਸ਼ਹੂਰ ਕਿੰਨੂ ਉਤਪਾਦਨ Kinnow production ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਅਹਿਮ ਕਦਮ ਚੁੱਕਦਿਆਂ, ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਪਣੀ ਸਿਟਰਸ ਪ੍ਰੋਸੈਸਿੰਗ ਯੂਨਿਟ citrus Processing unit ਵਿੱਚ ਵੱਡਾ ਤਕਨੀਕੀ ਅਪਗ੍ਰੇਡ ਕੀਤਾ ਗਿਆ ਹੈ। ਇਸ ਅਪਗ੍ਰੇਡੇਸ਼ਨ ਤਹਿਤ ਉੱਨਤ ਮਸ਼ੀਨਰੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ ਇੱਕ ਡੀਐਸੀਡੀਫਿਕੇਸ਼ਨ ਯੂਨਿਟ, ਇੱਕ ਵਿਸ਼ੇਸ਼ ਸਿਟਰਸ ਪੀਲ ਆਇਲ ਐਕਸਟਰੈਕਸ਼ਨ ਯੂਨਿਟ Citrus Peel Oil Extraction Unit ਅਤੇ ਇੱਕ ਡੀਬਿਟਰਿੰਗ ਯੂਨਿਟ Debittering Unit for Citrus Juice ਸ਼ਾਮਲ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਇਸ ਅਪਗ੍ਰੇਡੇਸ਼ਨ ਨਾਲ ਕਿੰਨੂ ਦੇ ਜੂਸ ਵਿੱਚ ਲਿਮੋਨਿਨ Limonin ਵਰਗੇ ਕੁਦਰਤੀ ਮਿਸ਼ਰਣਾਂ ਕਾਰਨ ਦੇਰੀ ਨਾਲ ਹੋਣ ਵਾਲੀ ਕੁੜੱਤਣ ਸਬੰਧੀ ਮੁੱਦੇ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਕੁੜੱਤਣ ਨੂੰ ਹਟਾ ਕੇ ਅਤੇ ਐਸੀਡਿਟੀ ਨੂੰ ਕੰਟਰੋਲ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਸਿਟਰਸ ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਉਸ ਉਪਕਰਨ ਨੂੰ ਬਦਲ ਦੇਵੇਗੀ ਜੋ ਪਹਿਲਾਂ ਰਹਿੰਦ-ਖੂੰਹਦ ਨੂੰ ਉਚ ਮੁੱਲ ਵਾਲੇ ਉਤਪਾਦ ਡੀ-ਲਿਮੋਨਿਨ ਨਾਲ ਭਰਪੂਰ ਜ਼ਰੂਰੀ ਤੇਲ ਵਿੱਚ ਪ੍ਰੋਸੈਸ ਕਰ ਰਹੀ ਸੀ ਜਿਸਦੀ ਫੂਡ ਫਲੇਵਰ, ਕਾਸਮੈਟਿਕ ਅਤੇ ਫਾਰਮਾਸਿਊਟੀਕਲ ਉਦਯੋਗਾਂ ਵਿੱਚ ਭਾਰੀ ਮੰਗ ਹੈ। ਇਸ ਨਾਲ ਸੁਆਦ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਹੋਵੇਗਾ।
ਹਾਈ-ਟੈਕ ਨਰਸਰੀ ਨਾਲ ਸਬਜ਼ੀਆਂ ਦੀ ਖੇਤੀ ਵਿੱਚ ਕ੍ਰਾਂਤੀ ਲਿਆਉਣ ਬਾਰੇ ਗੱਲ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿਖੇ ਇੱਕ ਨਵੀਂ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਹ ਯੂਨਿਟ ਕਾਰਪੋਰੇਸ਼ਨ ਦੀ ਸਾਲਾਨਾ ਬੀਜ ਉਤਪਾਦਨ ਸਮਰੱਥਾ ਨੂੰ 16 ਲੱਖ ਤੋਂ ਵਧਾ ਕੇ 40 ਲੱਖ ਬੂਟਿਆਂ (ਸੀਡਲਿੰਗਜ਼) ਤੱਕ ਪਹੁੰਚਾ ਦੇਵੇਗੀ।
ਮੰਤਰੀ ਨੇ ਕਿਹਾ ਕਿ ਸੁਚੱਜੀ ਬਿਜਾਈ ਅਤੇ ਜਲਵਾਯੂ-ਨਿਯੰਤਰਿਤ ਪੋਲੀਹਾਊਸਾਂ ਦੀ ਵਰਤੋਂ ਕਰਕੇ, ਇਹ ਨਰਸਰੀ ਸਬਜ਼ੀਆਂ ਦੇ ਇਕੋ ਜਿਹੇ ਅਤੇ ਸਿਹਤਮੰਦ ਬੂਟਿਆਂ ਦੀ ਪੈਦਾਵਾਰ ਕਰੇਗੀ। ਇਹ ਤਕਨਾਲੋਜੀ-ਅਧਾਰਤ ਪਹੁੰਚ ਰਵਾਇਤੀ ਪ੍ਰਣਾਲੀਆਂ ਵਿੱਚ ਮਹਿੰਗੇ ਹਾਈਬ੍ਰਿਡ ਬੀਜਾਂ ਨਾਲ ਸਬੰਧਤ ਪੌਦਿਆਂ ਦੀ ਮੌਤ ਦਰ ਨੂੰ ਘਟਾਉਂਦੀ ਹੈ। ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਗੇ ਕਿਹਾ, "ਅਸੀਂ ਆਪਣੇ ਕਿਸਾਨਾਂ ਲਈ ਕਿਫਾਇਤੀ ਦਰਾਂ 'ਤੇ ਉੱਚ-ਗੁਣਵੱਤਾ ਵਾਲੀ ਬਿਜਾਈ ਸਮੱਗਰੀ ਪਹੁੰਚਯੋਗ ਬਣਾ ਰਹੇ ਹਾਂ। ਇਹ ਉਨ੍ਹਾਂ ਦੀ ਲਾਗਤ ਨੂੰ ਘਟਾਏਗਾ ਅਤੇ ਬਿਹਤਰ ਫਸਲ ਨੂੰ ਯਕੀਨੀ ਬਣਾਏਗਾ ਜਿਸ ਨਾਲ ਸਬਜ਼ੀਆਂ ਦੀ ਕਾਸ਼ਤ ਵਿੱਚ ਉੱਚ ਉਤਪਾਦਕਤਾ ਅਤੇ ਮੁਨਾਫ਼ੇ ਲਈ ਰਾਹ ਪੱਧਰਾ ਹੋਵੇਗਾ।"
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਸਾਡੀ ਸਰਕਾਰ ਰਵਾਇਤੀ ਖੇਤੀ ਤੋਂ ਪਰੇ ਵੱਧ ਮੁਨਾਫੇ ਲਈ ਇੱਕ ਮਜ਼ਬੂਤ ਈਕੋਸਿਸਟਮ ਬਣਾ ਰਹੀ ਹੈ। ਇਹ ਪ੍ਰੋਜੈਕਟ ਵਾਢੀ ਤੋਂ ਬਾਅਦ ਦੇ ਨੁਕਸਾਨ ਤੋਂ ਲੈ ਕੇ ਕੀਮਤਾਂ ਵਿੱਚ ਅਸਥਿਰਤਾ ਤੱਕ ਸਾਡੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਬਾਜ਼ਾਰ ਨਾਲ ਸਿੱਧਾ ਸਬੰਧ ਯਕੀਨੀ ਬਣਾ ਕੇ ਅਤੇ ਪ੍ਰੋਸੈਸਿੰਗ ਸਮਰੱਥਾਵਾਂ ਨੂੰ ਵਧਾ ਕੇ ਹੱਲ ਕਰਨ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।" ਉਨ੍ਹਾਂ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਦੀਆਂ ਪਹਿਲਕਦਮੀਆਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਅਧਿਆਇ ਦਾ ਆਰੰਭ ਹਨ ਜੋ ਟਿਕਾਊ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ ਅਤੇ ਵਿਸ਼ਵਵਿਆਪੀ ਖੇਤੀਬਾੜੀ ਬਾਜ਼ਾਰਾਂ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੀਆਂ ਹਨ।
ਇਸ ਤੋਂ ਪਹਿਲਾਂ ਪੰਜਾਬ ਐਗਰੋ ਦੇ ਚੀਫ ਐਗਜੀਕਿਉਟਿਵ ਅਫਸਰ ਸ੍ਰੀ ਰਣਬੀਰ ਸਿੰਘ ਨੇ ਮੁੱਖ ਮਹਿਮਾਨ ਤੇ ਪਹੁੰਚੀਆਂ ਸ਼ਖਸ਼ੀਅਤਾਂ ਤੇ ਕਿਸਾਨਾਂ ਭਰਾਵਾਂ ਨੂੰ ਸ਼ਿਰਕਤ ਕਰਨ *ਤੇ ਜੀ ਆਇਆ ਕਹਿੰਦੀਆਂ ਪੰਜਾਬ ਐਗਰੋ ਵੱਲੋਂ ਕਿਸਾਨ ਭਰਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਢਮੁੱਲੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਵੱਲੋਂ ਪਹੁੰਚੇ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਹਿਤ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਬਾਰੇ ਚਾਨਣਾ ਪਾਇਆ। ਅਖੀਰ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਵੱਲੋਂ ਮਲਟੀ ਫਲ ਅਤੇ ਸਬਜ਼ੀਆਂ ਪ੍ਰੋਸੈਸਿੰਗ ਪਲਾਂਟ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ ਗਿਆ।.
ਇਸ ਮੌਕੇ ਪੰਜਾਬ ਐਗਰੋ ਦੇ ਐਮ ਡੀ ਸ੍ਰੀਮਤੀ ਹਰਗੁਣਜੀਤ ਕੌਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਮੰਗਲ ਸਿੰਘ ਬਾਸੀ, ਵਿਧਾਇਕ ਅਬੋਹਰ ਸ੍ਰੀ ਸੰਦੀਪ ਜਾਖੜ, ਹਲਕਾ ਇੰਚਾਰਜ ਅਰੁਨ ਨਾਰੰਗ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ, ਉਘੇ ਬਾਗਬਾਨ ਤੇ ਅਗਾਂਹਵਧੂ ਕਿਸਾਨ ਮੋਹਨ ਸਿੰਘ ਜਾਖੜ ਕਿਲਿਆਂ ਵਾਲੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਆਦਿ ਮੌਜੂਦ ਰਹੇ।
Wednesday, February 18, 2026
ਬੇਮੌਸਮੀ ਬਾਰਿਸ਼ ਨਾਲ ਕਟਾਈ ਬਾਅਦ ਖੇਤ ਵਿੱਚ ਰੱਖੀ ਫਸਲ ਨੁਕਸਾਨੀ ਹੋਣ ’ਤੇ PMFBY ਤਹਿਤ ਮਿਲੇਗਾ Insurance Claim
72 ਘੰਟਿਆਂ ਅੰਦਰ ਦੇਣੀ ਹੋਵੇਗੀ ਸੂਚਨਾ
ਏਆਈ ਨਾਲ ਬਣਾਈ ਗਈ ਸੰਕੇਤਕ ਤਸਵੀਰ
ਜੈਪੁਰ, 18 ਫਰਵਰੀ: Rajasthan ਰਾਜ ਵਿੱਚ ਚੱਲ ਰਹੀ ਬੇਮੌਸਮੀ ਬਾਰਿਸ਼, ਗੜ੍ਹੇਮਾਰੀ ਅਤੇ ਚਕਰਵਾਤੀ ਪ੍ਰਭਾਵ ਕਾਰਨ ਕਟਾਈ ਤੋਂ ਬਾਅਦ Post Harvest Losses due to Weather ਖੇਤ ਵਿੱਚ ਸੁਕਾਉਣ ਲਈ ਰੱਖੀ ਰਬੀ ਫਸਲ ਨੂੰ ਨੁਕਸਾਨ ਹੋਣ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ Pradhan Mantri Fasal Bima Yojna (PMFBY) ਤਹਿਤ ਮੁਆਵਜ਼ਾ Insurance Claim ਮਿਲੇਗਾ। ਇਹ ਸੁਰੱਖਿਆ ਕਟਾਈ ਤੋਂ ਬਾਅਦ 14 ਦਿਨ ਤੱਕ ਖੇਤ ਵਿੱਚ ਪਈ ਫਸਲ ਲਈ ਲਾਗੂ ਹੋਵੇਗੀ।
ਖੇਤੀਬਾੜੀ ਵਿਭਾਗ ਅਨੁਸਾਰ ਪ੍ਰਭਾਵਿਤ ਬੀਮਿਤ ਕਿਸਾਨ ਨੂੰ ਫਸਲ ਨੁਕਸਾਨ Crop Loss Intimation ਦੀ ਸੂਚਨਾ 72 ਘੰਟਿਆਂ ਦੇ ਅੰਦਰ ਦੇਣੀ ਲਾਜ਼ਮੀ ਹੈ। ਨੁਕਸਾਨ ਦੀ ਜਾਣਕਾਰੀ ਕ੍ਰਿਸ਼ੀ ਰਕਸ਼ਕ ਪੋਰਟਲ Krishi Rakshak Portal ਜਾਂ ਹੈਲਪਲਾਈਨ ਨੰਬਰ 14447 ’ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨ ਆਪਣੇ ਜ਼ਿਲ੍ਹੇ ਵਿੱਚ ਕਾਰਜਸ਼ੀਲ ਬੀਮਾ ਕੰਪਨੀ, ਨੇੜਲੇ ਖੇਤੀ ਦਫ਼ਤਰ ਜਾਂ ਸੰਬੰਧਿਤ ਬੈਂਕ ਵਿੱਚ ਹਾਨੀ ਪ੍ਰਫਾਰਮਾ ਭਰ ਕੇ ਵੀ ਸੂਚਿਤ ਕਰ ਸਕਦੇ ਹਨ।
ਵਿਭਾਗ ਵੱਲੋਂ ਬੀਮਾ ਕੰਪਨੀਆਂ Insurance Companies ਨੂੰ ਤੁਰੰਤ ਪ੍ਰਭਾਵ ਨਾਲ ਮੌਕੇ ’ਤੇ ਪਹੁੰਚ ਕੇ ਸਰਵੇ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਬੀਮਾ ਕਲੇਮ ਦੀ ਰਕਮ ਮਿਲ ਸਕੇ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਰਾਸ਼ਟਰੀ ਖਾਦ ਤੇਲ ਮਿਸ਼ਨ (NMEO) ਸਕੀਮ ਅਧੀਨ ਰਾਈ ਸਰੋਂ ਦੀ ਫਸਲ ਸੰਬੰਧੀ ਖੇਤ ਦਿਵਸ
ਅਬੋਹਰ, 19 ਫਰਵਰੀ :
ਰਾਸ਼ਟਰੀ ਖਾਦ ਤੇਲ ਮਿਸ਼ਨ (NMEO Oil Seed Mission) ਸਕੀਮ ਅਧੀਨ ਰਾਈ ਫਸਲ Mustard Crop ਸੰਬੰਧੀ ਖੇਤ ਦਿਵਸ Field Day at Khuian Sarwar ਖੂਈਆਂ ਸਰਵਰ ਵਿਖੇ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਮੁੱਖ ਖੇਤੀਬਾੜੀ ਅਫਸਰ Fazilka ਡਾ.ਹਰਪ੍ਰੀਤਪਾਲ ਕੌਰ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਖੂਈਆਂ ਸਰਵਰ ਪਰਮਿੰਦਰ ਸਿੰਘ ਧੰਝੂ, ਖੇਤੀਬਾੜੀ ਵਿਕਾਸ ਅਫਸਰ ਅਸ਼ੀਸ਼ ਸ਼ਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ Dr Jagdish Arora ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਖੇਤ ਦਿਵਸ ਦੌਰਾਨ ਕਿਸਾਨਾਂ ਨੂੰ ਰਾਈ ਦੀ ਉੱਨਤ ਖੇਤੀ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਜਗਦੀਸ਼ ਅਰੌੜਾ ਜੀ ਨੇ ਸਮੇਂ-ਸਿਰ ਬੀਜਾਈ, ਉੱਤਮ ਕਿਸਮਾਂ ਦੀ ਚੋਣ, ਸੰਤੁਲਿਤ ਖਾਦ ਪ੍ਰਬੰਧਨ, ਜ਼ਰੂਰੀ ਸਿੰਚਾਈ ਅਤੇ ਕੀਟ-ਰੋਗ ਪ੍ਰਬੰਧਨ Practices for Mustard Cultivation ਬਾਰੇ ਮਹੱਤਵਪੂਰਨ ਸੁਝਾਅ ਦਿੱਤੇ।
ਬਲਾਕ ਖੇਤੀਬਾੜੀ ਅਫਸਰ Parminder Singh Dhanju ਜੀ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਵਿੱਚ ਰਾਈ, ਸਰੋਂ, ਸੂਰਜਮੁਖੀ, ਮੂੰਗਫਲੀ ਅਤੇ ਤਿਲ ਵਰਗੀਆਂ ਤੇਲਬੀਜ.ਫ਼ਸਲਾਂ Oil Seed Crops ਬਹੁਤ ਹੀ ਉਚਿਤ ਹਨ। ਉਨ੍ਹਾਂ ਕਿਹਾ ਕਿ ਤੇਲਬੀਜ ਫਸਲਾਂ ਦੀ ਕਾਸ਼ਤ Crop Diversification with Cultivation of Oil Seed Crops ਨਾਲ ਫਸਲੀ ਵਿਭਿੰਨਤਾ ਪ੍ਰੋਤਸਾਹਨ ਮਿਲਦਾ ਹੈ, ਮਿੱਟੀ ਦੀ ਸਿਹਤ ਸੁਧਰਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ Increase in Farmer Income ਹੁੰਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਦੇਸ਼ ਨੂੰ ਖਾਦ ਤੇਲਾਂ Edible Oils ਵਿੱਚ ਆਤਮਨਿਰਭਰ ਬਣਾਉਣ ਲਈ ਤੇਲਬੀਜ ਫਸਲਾਂ ਦਾ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਤੇਲਬੀਜ ਫਸਲਾਂ ਘੱਟ ਪਾਣੀ ਵਿੱਚ ਵੀ ਸਫਲਤਾਪੂਰਵਕ ਉਗਾਈਆਂ ਜਾ ਸਕਦੀਆਂ ਹਨ, ਜਿਸ ਨਾਲ ਜਲ ਸੰਰੱਖਣ Water Conservastion ਵਿੱਚ ਮਦਦ ਮਿਲਦੀ ਹੈ। ਇਸ ਨਾਲ ਕਿਸਾਨਾਂ ਨੂੰ ਵਧੀਆ ਮਾਰਕੀਟ ਮੁੱਲ ਪ੍ਰਾਪਤ ਹੁੰਦਾ ਹੈ ਅਤੇ ਆਰਥਿਕ ਸਥਿਰਤਾ ਬਣੀ ਰਹਿੰਦੀ ਹੈ।
ਖੇਤੀਬਾੜੀ ਵਿਕਾਸ ਅਫਸਰ ਅਸ਼ੀਸ਼ ਸ਼ਰਮਾ ਨੇ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ, ਸਬਸਿਡੀਆਂ ਅਤੇ NMEO Oil Seed Mission ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪ੍ਰਦਰਸ਼ਨੀ ਖੇਤ ਦਾ ਮੁਆਇਨਾ ਕੀਤਾ ਅਤੇ ਵਿਗਿਆਨਕ ਤਰੀਕਿਆਂ ਨਾਲ ਤੇਲਬੀਜ ਫਸਲਾਂ ਦੀ ਕਾਸ਼ਤ ਕਰਨ ਦਾ ਸੰਕਲਪ ਕੀਤਾ।
ਉਸਮਾਨ ਸ਼ਹੀਦ ਵਿਖੇ ਦੋ ਦਿਨਾਂ ਕਿਸਾਨ ਜਾਗਰੂਕਤਾ ਕੈਂਪ, ਗੰਨੇ ਦੀ ਉਤਪਾਦਕਤਾ ਵਧਾਉਣ ’ਤੇ ਜ਼ੋਰ
ਹੁਸ਼ਿਆਰਪੁਰ, 18 ਫਰਵਰੀ :
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
• ਖੇਤੀਬਾੜੀ ਮੰਤਰੀ ਵੱਲੋਂ ਖੇਤੀਬਾੜੀ ਨਾਲ ਸਬੰਧਤ ਗ਼ੈਰਮਿਆਰੀ ਵਸਤਾਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ...
-
*ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡ...

.jpeg)
.jpeg)

.jpg)







.jpeg)
.jpeg)